‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 6 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ, 280 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 39,443 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6 ਕਿਲੋ ਭੁੱਕੀ, 198 ਨਸ਼ੀਲੀਆਂ ਗੋਲੀਆਂ ਅਤੇ 4310 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 251 ਥਾਵਾਂ ਤੇ ਛਾਪੇਮਾਰੀ ਕੀਤੀ  ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 277 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ  – ਲਾਗੂ ਕੀਤੀ ਹੈ, ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬਾ  ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *