‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

Punjab Police Logo

ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ  61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 293 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,748 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 214 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਹੋਰ ਖ਼ਬਰਾਂ :-  ਚੀਨ ਨੇ ਅਮਰੀਕੀ ਟੈਰਿਫ ਵਾਧੇ ਨੂੰ WTO ਦੇ ਨਿਯਮਾਂ ਦੀ ਉਲੰਘਣਾ ਵਜੋਂ ਨਿੰਦਾ ਕੀਤੀ, ਗੱਲਬਾਤ ਅਤੇ ਆਪਸੀ ਸਤਿਕਾਰ ਦੀ ਅਪੀਲ ਕੀਤੀ

60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 282 ਥਾਵਾਂ ’ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 282 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ  – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *