‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

Punjab Police Logo

ਚੰਡੀਗੜ੍ਹ, 22 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 324 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 75  ਐਫਆਈਆਰਜ਼ ਦਰਜ ਹੋਈ। ਇਸ ਦੇ ਨਾਲ, 296 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,291 ਹੋ ਗਈ ਹੈ।

ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 331 ਗ੍ਰਾਮ ਹੈਰੋਇਨ, 854 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,080 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਖ਼ਬਰਾਂ :-  Big Scam: ਪੰਜਾਬ ਵਿੱਚ ਅਧਿਆਪਕਾਂ ਦੀ ਭਰਤੀ ਘੁਟਾਲਾ-  7 ਅਧਿਆਪਕਾ ਖਿਲਾਫ਼ FIR ਦਰਜ

66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 324 ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 339 ਸ਼ੱਕੀ ਵਿਅਕਤੀਆਂ ਦੀ  ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ -ਅ ਡਿਕਸ਼ਨ ਐਂਡ ਪ੍ਰੀਵੈਨਸ਼ਨ  ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 43 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *