‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Punjab Police Logo

ਚੰਡੀਗੜ੍ਹ, 3 ਜਨਵਰੀ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 308ਵੇਂ ਦਿਨ ਪੰਜਾਬ ਪੁਲਿਸ ਨੇ 347 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 103 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 308 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,095 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.2 ਕਿਲੋ ਹੈਰੋਇਨ, 595 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,620 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਖ਼ਬਰਾਂ :-  ਪੰਜਾਬ ਬਣਿਆ ਆਟੋ ਪਾਰਟਸ ਦਾ ਨਵਾਂ ਪਾਵਰਹਾਊਸ: ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਵਿੱਚ 20,000 ਕਰੋੜ ਦੇ ਨਿਵੇਸ਼ ਦੀ ਤਿਆਰੀ

74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 347 ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 355 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ  – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 46 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *