‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

Punjab Police Logo

ਚੰਡੀਗੜ੍ਹ, 8 ਜਨਵਰੀ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 313 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,691 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.04 ਕਿਲੋਗ੍ਰਾਮ ਹੈਰੋਇਨ, 7 ਕਿਲੋ ਗਾਂਜਾ, 105 ਕੁਇੰਟਲ ਭੁੱਕੀ, 20,900 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਹੋਰ ਖ਼ਬਰਾਂ :-  ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ

ਇਸ ਆਪ੍ਰੇਸ਼ਨ ਦੌਰਾਨ 69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 359 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 354 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 58 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *