ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 357ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 117 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 3 ਕਿਲੋ ਅਫੀਮ, 446 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 63250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਦੇ ਨਾਲ ਸਿਰਫ 357 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50691 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ