ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 359ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6 ਕਿਲੋ ਆਈਸ, 1 ਕਿਲੋ ਅਫੀਮ, 210 ਕਿਲੋ ਭੁੱਕੀ, 577 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7870 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਸਿਰਫ਼ 359 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,964 ਹੋ ਗਈ ਹੈ।
ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।