ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ” ਯੁੱਧ ਨਸ਼ਿਆਂ ਵਿਰੁੱਧ” 369ਵੇਂ ਦਿਨ ਵੀ ਜਾਰੀ ਰੱਖੀ ਹੈ ਰੱਖਦਿਆਂ ਅੱਜ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 545 ਗ੍ਰਾਮ ਹੈਰੋਇਨ, 10 ਕਿਲੋ ਭੁੱਕੀ, 1515 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3220 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਨਾਲ, ਸਿਰਫ 369 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52,280 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।