ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 381ਵੇਂ ਦਿਨ 69 ਨਸ਼ਾ ਤਸਕਰ ਗ੍ਰਿਫ਼ਤਾਰ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 381ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 547 ਗ੍ਰਾਮ ਹੈਰੋਇਨ, 550 ਗ੍ਰਾਮ ਅਫੀਮ, 918 ਕਿਲੋ ਭੁੱਕੀ, 544 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਨਾਲ ਸਿਰਫ 381 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 53,965 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ :-  ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

Leave a Reply

Your email address will not be published. Required fields are marked *