ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 382ਵੇਂ ਦਿਨ 85 ਨਸ਼ਾ ਤਸਕਰ ਗ੍ਰਿਫ਼ਤਾਰ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 382ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 255 ਗ੍ਰਾਮ ਹੈਰੋਇਨ, 3 ਕਿਲੋ ਅਫੀਮ, 680 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਦੇ ਨਾਲ ਸਿਰਫ 382 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 54134 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 56 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ :-  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

Leave a Reply

Your email address will not be published. Required fields are marked *