ਯੁੱਧ ਨਸ਼ਿਆਂ ਵਿਰੁੱਧ ਦੇ 386ਵੇਂ ਦਿਨ 26.6 ਕਿਲੋ ਹੈਰੋਇਨ ਸਮੇਤ 105 ਨਸ਼ਾ ਤਸਕਰ ਕਾਬੂ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 386ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 26.6 ਕਿਲੋਗ੍ਰਾਮ ਹੈਰੋਇਨ, 35 ਕਿਲੋਗ੍ਰਾਮ ਭੁੱਕੀ, 575 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13,513 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਦੇ ਨਾਲ ਸਿਰਫ 386 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 55,001 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ :-  ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ

Leave a Reply

Your email address will not be published. Required fields are marked *