‘ਯੁੱਧ ਨਸ਼ਿਆਂ ਵਿਰੁਧ” ਮੁਹਿੰਮ 361ਵੇਂ ਦਿਨ : 5 ਕਿਲੋ ਹੈਰੋਇਨ, 175 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 27520 ਰੁਪਏ ਦੀ ਡਰੱਗ ਮਨੀ ਬਰਾਮਦ

Punjab Police Logo

ਪੁਲੀਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ” ਨੂੰ 361ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 88 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 175 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 27520 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਦੇ ਨਾਲ ਸਿਰਫ 361 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51216 ਹੋ ਗਈ ਹੈ। ਦੱਸਣਯੋਗ ਹੈ ਕਿ ਨਸ਼ਾ ਛੁਡਾਊ ਮੁਹਿੰਮ ਦੇ ਤਹਿਤ ਪੰਜਾਬ ਪੁਲੀਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ :-  ਨੇਪਾਲ ਦੇ ਹੜ੍ਹ-ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦਾ ਅਨੁਮਾਨ 387.5 ਅਰਬ ਨੇਪਾਲੀ ਰੁਪਏ ਲਗਾਇਆ ਗਿਆ

Leave a Reply

Your email address will not be published. Required fields are marked *