‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨ ਪੱਧਰ ’ਤੇ ਤੇਜ਼ ਕਰਕੇ ਲੋਕ ਲਹਿਰ ਬਣਾਇਆ ਜਾਵੇਗਾ

Punjab Police Logo

​ਫਾਜ਼ਿਲਕਾ, 03 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਫੈਸਲਾਕੁਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨ ਪੱਧਰ ’ਤੇ ਹੋਰ ਤੇਜ਼ ਕਰਨ ਅਤੇ ਇਸ ਨੂੰ ਇੱਕ ਅਸਲ ‘ਲੋਕ ਲਹਿਰ’ ਬਣਾਉਣ ਦੇ ਮਕਸਦ ਨਾਲ, ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਐਸ.ਐਸ.ਪੀ. ਫਾਜ਼ਿਲਕਾ ਸ. ਗਗਨ ਅਜੀਤ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।

​ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀ, ਐਸ.ਐਚ.ਓ. ਅਤੇ ਹੋਰ ਪ੍ਰਮੁੱਖ ਪੁਲਿਸ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਸਰਕਾਰ ਦੀ ਇਸ ਅਹਿਮ ਮੁਹਿੰਮ ਨੂੰ ਗਰਾਊਂਡ ਲੇਵਲ ਤੱਕ ਮਜ਼ਬੂਤ ਕਰਨ ਅਤੇ ਨਸ਼ਾ ਵਿਰੋਧੀ ਗਤੀਵਿਧੀਆਂ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

​ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਅਤੇ ਜਨਤਾ ਦੇ ਆਪਸੀ ਤਾਲਮੇਲ ਨਾਲ ਇਸ ਮੁਹਿੰਮ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇ।

ਹੋਰ ਖ਼ਬਰਾਂ :-  ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ

​ਐਸ.ਐਸ.ਪੀ. ਫਾਜ਼ਿਲਕਾ ਸ. ਗਗਨ ਅਜੀਤ ਸਿੰਘ ਨੇ ਮੀਟਿੰਗ ਵਿੱਚ ਮੌਜੂਦ ਸਮੂਹ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇ।

 ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਸਰਕਾਰ ਦੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਲਿਹਾਜ਼ ਦੇ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

 

Leave a Reply

Your email address will not be published. Required fields are marked *