ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਕਰੜੀ ਨਜ਼ਰਸਾਨੀ

Punjab Police Logo

ਬਰਨਾਲਾ, 24 ਅਕਤੂਬਰ-        ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ (ਹੌਟਸਪੌਟ) ਦੀ ਸ਼ਨਾਖ਼ਤ ਕਰਕੇ ਨੇੜਿਓਂ ਨਜ਼ਰਸਾਨੀ ਕਰਨ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬੰਧਤ ਖੇਤਰਾਂ ਦੇ ਸੁੰਦਰੀਕਰਨ ਦੀ ਮੁਹਿੰਮ ਵਿੱਢੀ ਗਈ ਹੈ।

    ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ 10 ਹੌਟਸਪੌਟ ਥਾਵਾਂ ਦੀ ਸ਼ਨਾਖ਼ਤ ਕਰਕੇ ਜਿੱਥੇ ਇਨ੍ਹਾਂ ਥਾਵਾਂ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਓਥੇ ਸਾਫ ਸਫ਼ਾਈ, ਸਟਰੀਟ ਲਾਈਟਾਂ, ਸੀਸੀਟੀਵੀ ਕੈਮਰੇ, ਚਾਰਦੀਵਾਰੀ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਾਉਣ ਦੀ ਪ੍ਰਕ੍ਰਿਆ ਵਿੱਢੀ ਗਈ ਹੈ ਤਾਂ ਜੋ ਖਾਲੀ ਇਮਾਰਤਾਂ, ਪਲਾਟਾਂ, ਸੁੰਨੀਆਂ ਥਾਵਾਂ ਨੂੰ ਨਸ਼ਿਆਂ ਦੀ ਵਰਤੋਂ ਲਈ ਨਾ ਵਰਤਿਆ ਜਾ ਸਕੇ।

   ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਅਤੇ ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠਲੀ ਟੀਮ ਵਲੋਂ ਅੱਜ ਇੱਥੇ ਹੌਟਸਪੌਟ ਇਲਾਕੇ ਸੈਂਸੀ ਬਸਤੀ ਦਾ ਦੌਰਾ ਕੀਤਾ ਗਿਆ ਤੇ ਇਸ ਇਲਾਕੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ਉੱਤੇ ਕਾਰਵਾਈ ਕਰਨ ਅਤੇ ਲੋੜੀਂਦੇ ਪ੍ਰਬੰਧ ਕਰਨ ਦੀ ਰਣਨੀਤੀ ਉਲੀਕੀ ਗਈ।

ਹੋਰ ਖ਼ਬਰਾਂ :-  ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਘਨੌਰ ਕਲਾਂ ਵਿਖੇ ਕੀਤੀ 'ਲੋਕ ਮਿਲਣੀ'

  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ ਖੇਤਰਾਂ ਦੀ ਨੇੜਿਓਂ ਨਜ਼ਰਸਾਨੀ ਕੀਤੀ ਜਾ ਰਹੀ ਹੈ। ਓਹਨਾਂ ਕਿਹਾ ਕਿ ਪਿੰਡਾਂ ਵਿਚ ਸਬੰਧਤ ਐੱਸਡੀਐਮਜ਼ ਦੀ ਅਗਵਾਈ ਹੇਠ ਟੀਮਾਂ ਇਨ੍ਹਾਂ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੀਆਂ ਹਨ ਅਤੇ ਇਨ੍ਹਾਂ ਥਾਵਾਂ ‘ਤੇ ਨਸ਼ਿਆਂ ਦੀ ਰੋਕਥਾਮ ਕਰਕੇ ਆਮ ਲੋਕਾਂ ਦੀ ਵਰਤੋਂ ਅਤੇ ਉਸਾਰੂ ਗਤੀਵਿਧੀਆਂ ਵਾਲੀਆਂ ਥਾਵਾਂ ਵਜੋਂ ਵਿਕਸਿਤ ਕਰਨ ਉੱਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਂਦੇ ਦਿਨੀ ਵੀ ਇਹ ਮੁਹਿੰਮ ਜਾਰੀ ਰਹੇਗੀ। 

Leave a Reply

Your email address will not be published. Required fields are marked *