ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Police got big success against drug traffickers

ਚੰਡੀਗੜ੍ਹ, 20 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 10 ਮਹੀਨੇ ਪੂਰੇ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਹੁਣ ਤੱਕ 1.67 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਸਾਥੀਆਂ ਸਮੇਤ ਕੁੱਲ 85598 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ , ਫੈਸਲਾਕੁੰਨ ਮੁਹਿੰਮ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਸਪੈਸ਼ਲ ਡੀ.ਜੀ.ਪੀ.( ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 1497 ਹਥਿਆਰਾਂ ਸਮੇਤ 4561 ਜ਼ਿੰਦਾ ਕਾਰਤੂਸ, 487 ਮੈਗਜ਼ੀਨ, 296 ਤੇਜ਼ਧਾਰ ਹਥਿਆਰ ਅਤੇ 21 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ 48422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦਕਿ 19749 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 2231 ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਵਪਾਰੀਆਂ/ਉਦਯੋਗਪਤੀਆਂ ਨੇ ‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

304ਵੇਂ ਦਿਨ ਪੁਲਿਸ ਟੀਮਾਂ ਨੇ 626 ਛਾਪੇਮਾਰੀ ਕਰਦਿਆਂ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ 256 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ  ਕਾਰਵਾਈ ਕੀਤੀ ਗਈ ਅਤੇ 11 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇਸੇ ਜੋਸ਼ ਅਤੇ ਸਰਗਮਰੀ ਨਾਲ ਜਾਰੀ ਰਹੇਗੀ।

ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 629ਵੇਂ ਦਿਨ ਵੀ ਜਾਰੀ ਰੱਖਿਆ। ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 6.2 ਕਿਲੋ ਹੈਰੋਇਨ, 2.5 ਕਿਲੋ ਅਫੀਮ, 10 ਕਿਲੋ ਭੁੱਕੀ, 82 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ਼ 629 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94085 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 55 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ  ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *