‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

Punjab Police got big success against drug traffickers

ਚੰਡੀਗੜ੍ਹ, 20 ਜੁਲਾਈ : ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 6 ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 96,964 ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 50,930 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 913 ਹਥਿਆਰਾਂ ਦੇ ਨਾਲ-ਨਾਲ 2,475 ਜ਼ਿੰਦਾ ਕਾਰਤੂਸ ਅਤੇ 293 ਮੈਗਜ਼ੀਨ, 229 ਤੇਜ਼ਧਾਰ ਹਥਿਆਰ ਅਤੇ 15 ਹੱਥਗੋਲੇ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ 23,527 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 18,367 ਵਿਅਕਤੀਆਂ ਦੀ ਤਸਦੀਕ ਕਰਕੇ ਉਨ੍ਹਾਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1,386 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਹੋਰ ਖ਼ਬਰਾਂ :-  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ

181ਵੇਂ ਦਿਨ ਪੁਲਿਸ ਟੀਮਾਂ ਨੇ 590 ਛਾਪੇਮਾਰੀ ਕਰਨ ਤੋਂ ਬਾਅਦ 414 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਦੋਂ ਕਿ 231 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਅਤੇ 10 ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫਤਾਰ ਕੀਤਾ ਗਿਆ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ‘ਗੈਗਸਟਰਾਂ ‘ਤੇ ਵਾਰ’ ਮੁਹਿੰਮ ਇਸੇ ਜੋਸ਼ ਨਾਲ ਜਾਰੀ ਰਹੇਗੀ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 506ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 673 ਗ੍ਰਾਮ ਹੈਰੋਇਨ, 1200 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9170 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 506 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,988 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *