ਗੈਂਗਸਟਰਾਂ ‘ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

Punjab Police got big success against drug traffickers

ਚੰਡੀਗੜ੍ਹ, 21 ਜੁਲਾਈ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 182ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 646 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

182ਵੇਂ ਦਿਨ ਪੁਲਿਸ ਟੀਮਾਂ ਨੇ 326 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51,256 ਹੋ ਗਈਆਂ।

ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 507ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 323 ਗ੍ਰਾਮ ਹੈਰੋਇਨ, 110 ਕਿਲੋ ਭੁੱਕੀ, 547 ਨਸ਼ੀਲੀਆਂ ਗੋਲੀਆਂ ਅਤੇ 1460 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 507 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,170 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *