ਗੈਂਗਸਟਰਾਂ ‘ਤੇ ਵਾਰ ਦਾ 188ਵਾਂ ਦਿਨ: ਪੰਜਾਬ ਪੁਲਿਸ ਵੱਲੋਂ 476 ਥਾਈਂ ਛਾਪੇਮਾਰੀ; 260 ਕਾਬੂ

Punjab Police got big success against drug traffickers

ਚੰਡੀਗੜ੍ਹ, 27 ਜੁਲਾਈ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 188ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 476 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

188ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 260 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,508 ਹੋ ਗਈਆਂ।

ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 513ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 11 ਕਿਲੋ ਭੁੱਕੀ, 505 ਨਸ਼ੀਲੀਆਂ ਗੋਲੀਆਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 513 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,679 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *