ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

Punjab Police got big success against drug traffickers

ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

109ਵੇਂ ਦਿਨ ਪੁਲਿਸ ਟੀਮਾਂ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,850 ਹੋ ਗਈ ਹੈ

ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ALL CIVIL WORKS OF UPCOMING INTERNATIONAL AIRPORT AT HALWARA LIKELY TO BE COMPLETED BY JULY: HARBHAJAN SINGH ETO

ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 434ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 989 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 18 ਕਿਲੋ ਭੁੱਕੀ, 316 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 434 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63,232 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 8 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *