ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

Punjab Police got big success against drug traffickers

ਚੰਡੀਗੜ੍ਹ, 29 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 129ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 438 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

129ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,553 ਹੋ ਗਈਆਂ।

ਇਸ ਤੋਂ ਇਲਾਵਾ 96 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 09 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਗ੍ਰੇਟਰ ਨੋਇਡਾ ਦਾਜ ਕਤਲ: ਨਵੀਂ ਵੀਡੀਓ ਵਿੱਚ ਪੀੜਤ ਨਿੱਕੀ ਭਾਟੀ ਕਤਲ ਤੋਂ ਪਹਿਲਾਂ ਪਤੀ ਨਾਲ ਖੁਸ਼ੀ ਨਾਲ ਨੱਚਦੀ ਦਿਖਾਈ ਦੇ ਰਹੀ ਹੈ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 454ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 366 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 1855 ਨਸ਼ੀਲੀਆਂ ਗੋਲੀਆਂ ਅਤੇ 29,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 454 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,775 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *