ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

Punjab Police got big success against drug traffickers

ਚੰਡੀਗੜ੍ਹ, 17 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 148ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 498 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

148ਵੇਂ ਦਿਨ ਪੁਲਿਸ ਟੀਮਾਂ ਨੇ 250 ਵਿਅਕਤੀਆਂ ਨੂੰ ਗ੍ਰਿਫ਼ਤਾਰ ਤੋਂ ਇਲਾਵਾ ਇੱਕ ਹਥਿਆਰ ਵੀ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,757 ਹੋ ਗਈਆਂ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਸਵੈ ਸਹਾਇਤਾ ਸਮੂਹ ਜ਼ਿਲ੍ਹਾ ਮੋਗਾ ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਕਰਨਗੇ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 473ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.7 ਕਿਲੋ ਹੈਰੋਇਨ, 1.5 ਕਿਲੋ ਗਾਂਜਾ, 30 ਕਿਲੋ ਭੁੱਕੀ, 1.33 ਲੱਖ ਨਸ਼ੀਲੀਆਂ ਗੋਲੀਆਂ ਅਤੇ 2.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 473 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 68,682 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *