ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

Punjab Police got big success against drug traffickers

ਚੰਡੀਗੜ੍ਹ, 6 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 18ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  ‘ਤੇ 601 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ  20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 18ਵੇਂ ਦਿਨ, ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 10  ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 5,110 ਹੋ ਗਈਆਂ।

ਇਸ ਤੋਂ ਇਲਾਵਾ 121 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਕਿਸਦਾ ਕੈਮਰਾ ਹੈ ਸਭ ਤੋਂ ਦਮਦਾਰ ਤੇ ਕਿਸ ‘ਚ ਹਨ ਬਿਹਤਰ ਫੀਚਰਸ, ਜਾਣੋ ਪੂਰੀ ਡਿਟੇਲ (Samsung S26 Ultra vs iPhone 17 Pro Max)

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 342ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 510 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 342 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 47,954 ਹੋ ਗਈ ਹੈ। ‘ਡੀ-ਅਡਿਕਸ਼ਨ’  ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *