ਗੈਂਗਸਟਰਾਂ ’ਤੇ ਵਾਰ ਦਾ 34ਵਾਂ ਦਿਨ: ਪੰਜਾਬ ਪੁਲਿਸ ਵੱਲੋਂ 487 ਥਾਈਂ ਛਾਪੇਮਾਰੀ ; 208 ਕਾਬੂ

Punjab Police got big success against drug traffickers

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 34ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 487 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 34ਵੇਂ ਦਿਨ, ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਹਥਿਆਰ ਬਰਾਮਦ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 11,082 ਹੋ ਗਈ ਹੈ।

ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 151 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਹੋਰ ਖ਼ਬਰਾਂ :-  ਕਿਸਦਾ ਕੈਮਰਾ ਹੈ ਸਭ ਤੋਂ ਦਮਦਾਰ ਤੇ ਕਿਸ ‘ਚ ਹਨ ਬਿਹਤਰ ਫੀਚਰਸ, ਜਾਣੋ ਪੂਰੀ ਡਿਟੇਲ (Samsung S26 Ultra vs iPhone 17 Pro Max)

ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਇਸ ‘ਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 359ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6 ਕਿਲੋ ਆਈਸ, 1 ਕਿਲੋ ਅਫੀਮ, 210 ਕਿਲੋ ਭੁੱਕੀ, 577 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7870 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਸਿਰਫ਼ 359 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,964 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

Leave a Reply

Your email address will not be published. Required fields are marked *