— ਪੁਲਿਸ ਟੀਮਾਂ ਨੇ 77 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 80 ਨੂੰ ਪੁੱਛਗਿੱਛ ਬਾਅਦ ਕੀਤਾ ਰਿਹਾਅ
— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 372ਵੇਂ ਦਿਨ 88 ਨਸ਼ਾ ਤਸਕਰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 47ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ 477 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
47ਵੇਂ ਦਿਨ, ਪੁਲਿਸ ਟੀਮਾਂ ਨੇ 147 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਕੁੱਲ ਗ੍ਰਿਫਤਾਰੀਆਂ 13,355 ਹੋਈਆਂ ਹਨ।
ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 80 ਵਿਅਕਤੀਆਂ ਨੂੰ ਪੁੱਛਗਿਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 372ਵੇਂ ਦਿਨ 88 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 155 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 50,150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 372 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52,687 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।