ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

Punjab Police got big success against drug traffickers

*— ਪੁਲਿਸ ਟੀਮਾਂ ਨੇ 99 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 59 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 381ਵੇਂ ਦਿਨ 69 ਨਸ਼ਾ ਤਸਕਰ ਗ੍ਰਿਫ਼ਤਾਰ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 56ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

56ਵੇਂ ਦਿਨ, ਪੁਲਿਸ ਟੀਮਾਂ ਨੇ 178 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਨੁਕੀਲੇ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 15,072 ਹੋ ਗਈ ਹੈ।

ਹੋਰ ਖ਼ਬਰਾਂ :-  ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਇਸ ਤੋਂ ਇਲਾਵਾ 99 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 59 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 381ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 547 ਗ੍ਰਾਮ ਹੈਰੋਇਨ, 550 ਗ੍ਰਾਮ ਅਫੀਮ, 918 ਕਿਲੋ ਭੁੱਕੀ, 544 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 381 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 53,965 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *