ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ

Punjab Police got big success against drug traffickers

— ਪੁਲਿਸ ਟੀਮਾਂ ਨੇ 69 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 72 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 399ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 118 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 74ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

74ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰ ਬਰਾਮਦ ਕਰਨ ਤੋਂ ਬਾਅਦ 245 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਗਿਣਤੀ 18,975 ਹੋ ਗਈ ਹੈ।

ਹੋਰ ਖ਼ਬਰਾਂ :-  ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 399ਵੇਂ ਦਿਨ ਅੱਜ 118 ਨਸ਼ੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਗਾਂਜਾ, 934 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 399 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57,015 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ

Leave a Reply

Your email address will not be published. Required fields are marked *