ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

Punjab Police got big success against drug traffickers

— ਪੁਲਿਸ ਟੀਮਾਂ ਨੇ 108 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 84 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ
— ਯੁੱਧ ਨਸ਼ਿਆਂ ਵਿਰੱੁਧ ਦੇ 400ਵੇਂ ਦਿਨ 120 ਨਸ਼ਾ ਤਸਕਰ 1.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 75ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 527 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ ਕਿ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

75ਵੇਂ ਦਿਨ, ਪੁਲਿਸ ਟੀਮਾਂ ਨੇ 9 ਹਥਿਆਰ ਬਰਾਮਦ ਕਰਨ ਤੋਂ ਬਾਅਦ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 19,115 ਹੋ ਗਈ ਹੈ।

ਹੋਰ ਖ਼ਬਰਾਂ :-  ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ’ਚ ਭਰਤੀ ਹੋਣ ਦੇ ਚਾਹਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ ਮੁਫਤ ਸਿਖਲਾਈ

ਇਸ ਤੋਂ ਇਲਾਵਾ 108 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 84 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 400ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋਗ੍ਰਾਮ ਹੈਰੋਇਨ, 164 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 400 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57169 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *