ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

Punjab Police got big success against drug traffickers

ਚੰਡੀਗੜ੍ਹ, 22 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 92ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,140 ਹੋ ਗਈ ਹੈ।

ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 61 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 417ਵੇਂ ਦਿਨ ਅੱਜ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 67 ਕਿਲੋ ਭੁੱਕੀ, 514 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7430 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 417 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ  60,008 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *