ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

Punjab Police got big success against drug traffickers

— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 35 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 424ਵੇਂ ਦਿਨ 4.1 ਕਿਲੋ ਹੈਰੋਇਨ ਸਮੇਤ 144 ਨਸ਼ਾ ਤਸਕਰ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ 99ਵੇਂ ਦਿਨ, ਪੁਲਿਸ ਟੀਮਾਂ ਨੇ 247 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,018 ਹੋ ਗਈ ਹੈ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 35 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 424ਵੇਂ ਦਿਨ ਅੱਜ 144 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 55 ਕਿਲੋ ਭੁੱਕੀ, 647 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.13 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 424 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 61,562 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਹੋਰ ਖ਼ਬਰਾਂ :-  ਗੈਂਗਸਟਰ ਹੈਰੀ ਚੱਠਾ ਦੇ ਜ਼ਬਰਨ ਵਸੂਲੀ ਰੈਕਿਟ ਦਾ ਕੀਤਾ ਪਰਦਾਫਾਸ਼

Leave a Reply

Your email address will not be published. Required fields are marked *