ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਤੇ ਰਮਦਾਸ ਵਿੱਚ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਨੀਂਹ ਪੱਥਰ ਰੱਖਿਆ

Cabinet Minister Kuldeep Singh Dhaliwal laid the foundation stone of water supply schemes in Ajnala and Ramdas.

ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਵਿਧਾਨਸਭਾ ਹਲਕੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕਸਬਾ ਅਜਨਾਲਾ ਅਤੇ ਰਮਦਾਸ ਵਿੱਚ ਅਮਰੂਤ ਸਕੀਮ ਦੇ ਪਹਿਲੇ ਪੜਾਅ ਅਧੀਨ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਾਣੀ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ।

ਉਨਾਂ ਇਸ ਮੌਕੇ ਦੱਸਿਆ ਕਿ ਰਮਦਾਸ ਸ਼ਹਿਰ ਵਿੱਚ ਵੱਖ ਵੱਖ ਸਾਈਜ ਦੀਆਂ 3.60 ਕਿਲੋਮੀਟਰ ਲੰਬੀਆਂ ਪਾਣੀ ਦੀਆਂ ਪਾਇਪਾਂ ਇਸ ਸਕੀਮ ਅਧੀਨ ਪਾਈਆਂ ਜਾਣਗੀਆਂ। ਜਿਸ ਨਾਲ 350 ਘਰਾਂ ਨੂੰ ਪਾਣੀ ਦੀ ਸਪਲਾਈ ਮਿਲੇਗੀ। ਉਨਾਂ ਦੱਸਿਆ ਕਿ ਇਸ ਕੰਮ `ਤੇ 1 ਕਰੋੜ 14 ਲੱਖ ਰੁਪਏ ਦਾ ਖਰਚਾ ਆਵੇਗਾ ਅਤੇ ਇਨ੍ਹੀ ਲਾਗਤ ਨਾਲ ਵਾਰਡ ਨੰਬਰ 2, 3, 6 ਅਤੇ ਮੁੱਖ ਬਾਜਾਰ ਮਾਝੀ ਗੇਟ ਟਿਊਬਵੈਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਤੱਕ ਪਾਣੀ ਦੀਆਂ ਪਾਇਪਾਂ ਵਿਛਾਈਆਂ ਜਾਣਗੀਆਂ। ਉਨਾਂ ਕਿਹਾ ਕਿ ਹਲਕੇ ਦਾ ਧਰਤੀ ਹੇਠਲਾ ਪਾਣੀ ਪੀਣ ਯੋਗ ਲਈ ਸਿਹਤਮੰਦ ਨਾ ਹੋਣ ਕਾਰਨ ਇਸ ਸਕੀਮ ਅਧੀਨ ਘਰਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸੇ ਤਰ੍ਹਾਂ ਅਜਨਾਲ ਸ਼ਹਿਰ ਦੇ ਵਿੱਚ 4.20 ਕਿਲੋਮੀਟਰ ਲੰਬੀਆਂ ਪਾਈਪਾਂ ਵਿਛਾ ਕੇ 474 ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਕੰਮ `ਤੇ 1.49 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਕੀਮ ਅਧੀਨ ਵਾਰਡ ਨੰਬਰ 1, 14, 15, ਅਤੇ ਚੋਗਾਵਾਂ ਮੁੱਖ ਰੋਡ ਵਿਖੇ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾਣੀਆਂ ਹਨ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮ ਨੂੰ ਬਿਨਾਂ ਕਿਸੇ ਦੇਰੀ ਦੇ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਸ਼ੁੱਧ ਪਾਣੀ ਪੀਣ ਲਈ ਮਿਲ ਸਕੇ।

ਹੋਰ ਖ਼ਬਰਾਂ :-  ਜੇਜੇਪੀ ਅਤੇ ਆਜ਼ਾਦ ਸਮਾਜ ਪਾਰਟੀ ਵਿਚਾਲੇ ਗਠਜੋੜ ਫਾਈਨਲ

ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਤੰਦਰੁਸਤ ਅਤੇ ਖੁਸ਼ਹਾਲ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਮਨੁੱਖੀ ਸਿਹਤ ਲਈ ਸਾਫ਼ ਸੁਥਰਾ ਪਾਣੀ ਪਹਿਲੀ ਲੋੜ ਹੈ ਅਤੇ ਮੇਰੀ ਕੋਸਿ਼ਸ਼ ਹੈ ਕਿ ਹਲਕੇ ਦੇ ਸਾਰੇ ਘਰਾਂ ਵਿੱਚ ਆਉਣ ਵਾਲੇ ਦਿਨਾਂ ਤੱਕ ਪਾਣੀ ਪੁਜਦਾ ਕਰ ਦਿੱਤਾ ਜਾਵੇ।

dailytweetnews.com

Leave a Reply

Your email address will not be published. Required fields are marked *