ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਅਤੇ ਪਰਿਵਾਰ ਲਈ ਸਦਾ ਹੀ ਸਰਵਉੱਚ ਸੀ, ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।

‘ਐਕਸ’ ’ਤੇ ਕੀਤੀ ਇਕ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰੇਕ ਸਿੱਖ ਲਈ ਪਾਵਨ ਅਸਥਾਨ ਹੈ ਅਤੇ ਤਖ਼ਤ ਸਾਹਿਬ ਨੂੰ ਸਿੱਖਾਂ ਦਾ ਸਰਵਉੱਚ ਅਸਥਾਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ ਹੈ ਜਿਸ ਨੂੰ ਪੂਰੇ ਸਤਿਕਾਰ ਨਾਲ ਪ੍ਰਵਾਨ ਕਰਕੇ ਉਸ ਦੀ ਪਾਲਣਾ ਕਰਾਂਗਾ। ਮੈਂ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋਵਾਂਗਾ।”

ਹੋਰ ਖ਼ਬਰਾਂ :-  ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2026 ਅੰਗ 631

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 15 ਜਨਵਰੀ ਨੂੰ ਦੇਸ਼ ਦੇ ਰਾਸ਼ਟਰਪਤੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇਕ ਕਾਨਫਰੰਸ ਵਿੱਚ ਸ਼ਿਰਕਤ ਕਰਨ ਲਈ ਆ ਰਹੇ ਹਨ, ਪਰ ਉਹ ਹਰ ਹਾਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਰਵਉੱਚ ਹੈ ਅਤੇ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਕਬੂਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਮੇਰੇ ਅਤੇ ਪਰਿਵਾਰ ਲਈ ਸਦਾ ਸਰਵਉੱਚ ਸੀ, ਹੈ ਅਤੇ ਰਹੇਗਾ।”

Leave a Reply

Your email address will not be published. Required fields are marked *