ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

Sports Minister Gurmeet Singh Meet Hayer

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ।

ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।

ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦ ਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ ਨਾਲ ਸਬੰਧਤ ਰਿਹਾ ਹੈ ਪਰ ਭਾਜਪਾ ਇਸ ਲੋਕਤੰਤਰ ਪੱਖੀ ਰਵਾਇਤ ਨੂੰ ਤੋੜ ਰਹੀ ਹੈ। ਉਹਨਾਂ ਕਿਹਾ ਕਿ ਭਾਜਪਾ ਦੇ ਲੋਕਤੰਤਰ ਵਿਰੋਧੀ ਕਦਮ ਖਿਲਾਫ਼ ਡਟਣ ਦੀ ਭਾਵਨਾ ਨਾਲ ਵਿਰੋਧੀ ਧਿਰਾਂ ਨੇ ਸਪੀਕਰ ਦੀ ਚੋਣ ਕਰਵਾਏ ਜਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਪਾਰਲੀਮਾਨੀ ਚੋਣ ਹੀ ਸੰਵਿਧਾਨ ਤੇ ਲੋਕਤੰਤਰ  ਨੂੰ ਬਚਾਉਣ ਦੇ ਮੁੱਦੇ ਤੇ ਲੜੀ ਗਈ ਸੀ ਜਿਸ ਨੂੰ ਪੂਰੇ ਮੁਲਕ ਦੇ ਲੋਕਾਂ ਨੇ ਉਸਾਰੂ ਹੁੰਗਾਰਾ ਦਿੱਤਾ ਹੈ।

ਹੋਰ ਖ਼ਬਰਾਂ :-  "ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ ਗਿਆ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਲੋਕ ਸਭਾ ਵਿਚ ਚੁਣਕੇ ਭੇਜਿਆ ਹੈ ਅਤੇ ਉਹ ਸੂਬੇ ਦੇ ਹੱਕਾਂ ਨੂੰ ਹਰ ਪੱਖੋਂ ਮਹਿਫੂਜ਼ ਰੱਖਣ ਲਈ ਕੇਂਦਰ ਦੇ ਪੰਜਾਬ ਵਿਰੋਧੀ ਹਰ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਨਗੇ।

Leave a Reply

Your email address will not be published. Required fields are marked *