ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਛੇਤੀ ਹੀ ਪੂਰਾ ਹੋਵੇਗਾ

ਚੰਡੀਗੜ੍ਹ, 4 ਨਵੰਬਰ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਛੇਤੀ ਹੀ ਪੂਰਾ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਮੌਕੇ ਔਰਤਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਉਣ ਵਾਲੇ ਬਜਟ ਵਿੱਚ 1000 ਰੁਪਏ ਦੇਣ ਲਈ ਮਤਾ ਪਾਸ ਕਰ ਦਿੱਤਾ ਜਾਵੇਗਾ।

ਹੋਰ ਖ਼ਬਰਾਂ :-  ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ, ਪੰਜਾਬ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਇਕ-ਇਕ ਕਰਕੇ ਪੂਰੇ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਹੁਣ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਵਾਅਦੇ ਦੀ ਵਾਰੀ ਹੈ। ਉਨ੍ਹਾਂ ਆਖਿਆ ਹੈ ਕਿ ਅਗਲੇ ਬਜਟ ਵਿਚ ਔਰਤਾਂ ਨੂੰ 1000 ਰੁਪਏ ਵਾਲਾ ਵਾਅਦਾ ਪੂਰਾ ਕਰਾਂਗੇ।

Leave a Reply

Your email address will not be published. Required fields are marked *