3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ

ਧੂਰੀ, 17 ਮਈ : ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਕਿਸਾਨ ਮੌਜੂਦ ਸਨ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਤਕਰੀਬਨ 3.5 ਕਰੋੜ ਰੁਪਏ ਦੀ ਲਾਗਤ ਆ ਰਹੀ ਹੈ, ਜਿਸ ਦੇ ਤਹਿਤ ਲਗਭਗ 25 ਕਿਲੋਮੀਟਰ ਲੰਮੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 5 ਮੋਘੇ ਵੀ ਲਗਾਏ ਜਾਣਗੇ, ਜਿਸ ਨਾਲ ਨਹਿਰੀ ਪਾਣੀ ਦੀ ਸਪਲਾਈ ਹੋਰ ਸੁਚੱਜੇ ਅਤੇ ਸਮੇਂ-ਸਿਰ ਢੰਗ ਨਾਲ ਯਕੀਨੀ ਬਣਾਈ ਜਾ ਸਕੇਗੀ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਹਰ ਖੇਤ ਤੱਕ ਪਾਣੀ” ਪਹੁੰਚਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਹੋਰ ਖ਼ਬਰਾਂ :-  'ਚੀਨ ਨਾਲ ਸੌਦਾ ਹੋ ਗਿਆ': ਡੋਨਾਲਡ ਟਰੰਪ ਨੇ ਕਿਹਾ ਕਿ ਦੁਰਲੱਭ ਧਰਤੀਆਂ ਅਤੇ ਵਿਦਿਆਰਥੀ ਵੀਜ਼ਾ 'ਤੇ ਚੀਨ ਨਾਲ ਸਮਝੌਤਾ ਅੰਤਿਮ ਰੂਪ ਲੈ ਲਿਆ ਗਿਆ ਹੈ

ਉਨ੍ਹਾਂ ਹੋਰ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਜੈਕਟਾਂ ਨਾਲ ਨਾ ਸਿਰਫ ਪਾਣੀ ਦੀ ਬਚਤ ਹੋਵੇਗੀ, ਸਗੋਂ ਖੇਤਾਂ ਤੱਕ ਪਾਣੀ ਦੀ ਬਰਾਬਰ ਵੰਡ ਯਕੀਨੀ ਬਣੇਗੀ। ਜ਼ਮੀਨਦੋਜ਼ ਪਾਈਪ ਲਾਈਨ ਸਿਸਟਮ ਨਾਲ ਪਾਣੀ ਦੀ ਬਰਬਾਦੀ ਘਟੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਆਸਾਨ ਸਹੂਲਤ ਪ੍ਰਾਪਤ ਹੋਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਇਲਾਕੇ ਦੇ ਸੈਂਕੜਿਆਂ ਏਕੜ ਖੇਤਰ ਨੂੰ ਸਿੱਧਾ ਲਾਭ ਮਿਲੇਗਾ, ਜਿਸ ਨਾਲ ਖੇਤੀਬਾੜੀ ਉਤਪਾਦਨ ਵਿੱਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਸੁਧਾਰ ਆਏਗਾ।

ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਲਈ ਲੰਬੇ ਸਮੇਂ ਦੀ ਵੱਡੀ ਸਹੂਲਤ ਸਾਬਤ ਹੋਵੇਗਾ।

Leave a Reply

Your email address will not be published. Required fields are marked *