ਵਿਧਾਇਕ ਬੱਗਾ ਵਲੋਂ ਹਲਕੇ ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

MLA Chaudhary Madan Lal Baga inaugurated the works of laying main sewage pipeline at Farid Nagar under Ward No. 8 (86).

ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 8 (86) ਅਧੀਨ ਫਰੀਦ ਨਗਰ ਵਿਖੇ ਮੁੱਖ ਸੀਵਰੇਜ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 44.26 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ।

ਵਿਧਾਇਕ ਬੱਗਾ ਵੱਲੋਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ‘ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ।

ਹੋਰ ਖ਼ਬਰਾਂ :-  50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ

ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

dailytweetnews.com

Leave a Reply

Your email address will not be published. Required fields are marked *