ਸਿਵਲ ਸਰਜਨ ਡਾ ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਜਿਲ੍ਹੇ ਭਰ ਵਿਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਸਿਹਤ ਸੰਸਥਾਵਾਂ ਵਿਚ ਮਲੇਰੀਆ ਜਾਗਰੂਕਤਾ ਰੈਲੀਆਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।
ਸਿਵਲ ਸਰਜਨ ਦਫਤਰ ਵਿਖੇ ਮੇਲਰੀਆ ਦੀ ਜਾਗਰੂਕਤਾ ਸਬੰਧੀ ਰੈਲੀ ਨੂੰ ਸਹਾਇਕ ਸਿਵਲ ਸਰਜਨ ਡਾ ਵਿਵੇਕ ਕਟਾਰੀਆ ਨੇ ਝੰਡੀ ਦੇਕੇ ਰਵਾਨਾ ਕੀਤਾ।
ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਸ਼ੀਤਲ ਨਾਰੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਦੇ ਨਾਲ ਨਾਲ ਮਾਈਕਿੰਗ ਵੀ ਕਰਵਾਈ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਮਲੇਰੀਆ ਤੋ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ।
ਸਰਕਾਰੀ ਹਾਈ ਸਕੂਲ ਕੁੰਦਨਪੁਰੀ ਵਿਖੇ ਸਕੂਲੀ ਬੱਚਿਆ ਨੂੰ ਮਲੇਰੀਆ ਤੋਂ ਬਚਾਉ ਸਬੰਧੀ ਜਾਣਕਾਰੀ ਦੇਣ ਦੇ ਨਾਲ ਨਾਲ ਬੱਚਿਆਂ ਦਾ ਪੋਸਟਰ ਮੇਕਿੰਗ ਅਤੇ ਕੁਇਜ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਬੱਚਿਆਂ ਨੁੰ ਹੌਸਲਾ ਹਫਜਾਈ ਲਈ ਇਨਾਮ ਦਿੱਤੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵੀ ਹਾਜ਼ਰ ਸੀ।
ਡਾ ਨਾਰੰਗ ਨੇ ਦੱਸਿਆ ਕਿ ਜਿਲ੍ਹੇ ਭਰ ਵਿਚ ਸਕੂਲਾਂ ਅਤੇ ਹੋਰ ਵੱਖ ਵੱਖ ਥਾਵਾਂ ਤੇ ਬੈਨਰਾਂ, ਪੈਂਫਲਿਟਾਂ ,ਪੋਸਟਰਾਂ ਰਾਹੀ ਲੋਕਾਂ ਨੂੰ ਮਲੇਰੀਆ ਤੋਂ ਬਚਾਉ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਮਾਸ ਮੀਡੀਆ ਵਿੰਗ ਦੀ ਟੀਮ ਵਿਚ ਜਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਅਤੇ ਜਿਲ੍ਹਾ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ, ਸਹਾਇਕ ਮਲੇਰੀਆ ਅਫਸਰ ਮਨਪ੍ਰੀਤ ਸਿੰਘ ਅਤੇ ਅਮਰੀਕ ਸਿੰਘ ਮਲੇਰੀਆ ਟੈਕ ਬਰਾਂਚ ਦੇ ਪ੍ਰੇਮ ਸਿੰਘ, ਸਰਬਜੀਤ ਸਿੰਘ, ਜਸਵੀਰ ਸਿੰਘ ਹੈਲਥ ਸੁਪਰਵਾਈਜਰ ਅਤੇ ਐਟੀ ਲਾਰਵਾ ਵਿੰਗ ਦੇ ਕਰਮਚਾਰੀ ਵੀ ਮੌਜੂਦ ਸਨ।