“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ ਕੈਂਪ ਲਗਾਇਆ ਗਿਆ

ਫਰੀਦਕੋਟ 06 ਮਾਰਚ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਜੀ ਜੀ ਦੀ ਯੋਗ ਹੇਠ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਫਰੀਦਕੋਟ ਜੀ ਦੇ ਯਤਨਾਂ ਸਦਕਾ , ਸ਼੍ਰੀ ਗੇਲਾ ਰਾਮ ਧਰਮਸ਼ਾਲਾ ਮਹੱਲਾ ਜਾਨੀਆਂ ਅਤੇ ਡੋਗਰ ਬਸਤੀ ਫਰੀਦਕੋਟ ਵਿਖੇ  ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ  ਯੋਗਾ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿੱਚ 178 ਦੇ ਕਰੀਬ ਬਜ਼ੁਰਗਾਂ ਨੇ ਭਾਗ ਲਿਆ ।

ਇਸ ਮੌਕੇ ਬੁਜ਼ੁਰਗਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਸੈਸ਼ਨ ਕਰਵਾਇਆ ਗਿਆ, ਯੋਗਾ ਟ੍ਰੇਨਰਾਂ ਵੱਲੋਂ ਬੁਜ਼ੁਰਗਾਂ ਨੂੰ ਸੌਖੇ ਅਤੇ ਲਾਭਦਾਇਕ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀ ਪ੍ਰੈਕਟਿਸ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ, ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਬੁਜ਼ੁਰਗਾਂ ਨੂੰ ਕਈ ਬਿਮਾਰੀਆਂ ਤੋਂ ਬਚਾਅ ਮਿਲਦਾ ਹੈ।

ਹੋਰ ਖ਼ਬਰਾਂ :-  ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਭਗਵੰਤ ਮਾਨ ਦੀ ਕੇਂਦਰ ਸਰਕਾਰ ਨੂੰ ਅਪੀਲ

ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਮੁੱਖ ਉਦੇਸ਼ ਬੁਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਕਰਨੀ ਚਾਹੀਦੀ ਹੈ ਕਿਉਂਕਿ ਉਹ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ।

Leave a Reply

Your email address will not be published. Required fields are marked *