ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸੰਗਰੂਰ, 27 ਮਈ : ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਨੂੰ ਚੇਅਰਮੈਨ ਚੁਣੇ ਜਾਣ ‘ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।

ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਪਰਮਾਤਮਾ ਇਸ ਆਗੂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਮੇਸ਼ਾ ਲੋਕਾਂ ਨਾਲ ਜੁੜੇ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਮੈਂਬਰ ਫ਼ੂਡ ਕਮਿਸ਼ਨ ਜਸਵੀਰ ਸਿੰਘ ਜੱਸੀ ਸੇਖੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ, ਗਗਨ ਜਵੰਧਾ ਟਰੱਕ ਯੂਨੀਅਨ ਪ੍ਰਧਾਨ ਧੂਰੀ, ਚੇਅਰਮੈਨ ਗੁਨਿੰਦਰ ਸਿੰਘ ਮਿੰਕੂ ਜਵੰਧਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਹਿਬਾਨ ਤੇ ਬਲਾਕ ਸੰਮਤੀ ਮੈਂਬਰ ਸਹਿਬਾਨ, ਵੱਖ-ਵੱਖ ਸਰਪੰਚਾਂ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *