ਜਿਲ੍ਹੇ ਦੇ ਨੌਜਨਾਨ ਵੋਟਰਾਂ ਨੂੰ 1 ਜੂਨ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ‘ਯੂਥ ਚੱਲਿਆ ਬੂਥ’ ਥੀਮ ਉੱਪਰ ਇੱਕ ਵੋਟਰ ਜਾਗਰੂਕਤਾ ਮਾਰਚ ਦਾ ਆਯੋਜਨ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਇਹ ਮਾਰਚ ਸਕੂਲ ਆਫ਼ ਐਮੀਨੈਂਸ, ਮਾਲ ਰੋਡ ਵਿਖੇ ਪਹੁੰਚ ਕੇ ਸਮਾਪਤ ਹੋਇਆ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ਼੍ਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸੱਭ ਨੂੰ ਇਸ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਇਸ ਮਾਰਚ ਰਾਹੀਂ ਨੌਜਵਾਨ ਵੋਟਰਾਂ ਨੂੰ ਇਹ ਸੰਦੇਸ਼ ਦੇਣ ਦੀ ਕੋਸ਼ਸ਼ ਕੀਤੀ ਗਈ ਹੈ ਕਿ ਚੋਣਾਂ ਵਿੱਚ ਉਹਨਾਂ ਦੀ ਸ਼ਮੂਲੀਅਤ ਬੇਹੱਦ ਜ਼ਰੂਰੀ ਹੈ।
ਉਹਨਾਂ ਕਿਹਾ ਕਿ ਪੰਜਾਬ ਰਾਜ ਵਿੱਚ ਲੋਕਸਭਾ ਦੀਆਂ ਚੋਣਾਂ ਲਈ ਆਉਂਦੇ ਸ਼ਨੀਵਾਰ ਨੂੰ ਵੋਟਾਂ ਪਾਈਆਂ ਜਾਣੀਆਂ ਹਨ,ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਚੋਣਾਂ ਦੇ ਇਸ ਤਿਉਹਾਰ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲੱਗਭਗ 50000 ਨਵੇਂ ਵੋਟਰਾਂ ਨੂੰ ਰਜਿਸਟਰ ਕੀਤਾ ਗਿਆ ਹੈ, ਜੋ ਪਹਿਲੀ ਵਾਰ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਣਗੇ।ਉਹਨਾਂ ਅਜਿਹੇ ਸਾਰੇ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ।ਉਹਨਾਂ ਕਿਹਾ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਅਤੇ ਖ਼ਾਸ ਕਰਕੇ ਨੌਜਨਾਨ ਵੋਟਰਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।ਉਹਨਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਸਵੀਪ ਗਤੀਵਿਧੀਆਂ ਕਰਾਉਣ ਦਾ ਮੁੱਖ ਟੀਚਾ ਸਮਾਜ ਦੇ ਹਰ ਵਰਗ ਤੱਕ ਵੋਟਾਂ ਸਬੰਧੀ ਹਰ ਇੱਕ ਲੋੜੀਂਦੀ ਜਾਣਕਾਰੀ ਪਹੁੰਚਾਉਣਾ ਹੈ।ਉਹਨਾਂ ਕਿਹਾ ਕਿ ਸਾਨੂੰ ਸੱਭ ਨੂੰ ਅਗਾਮੀ ਚੋਣਾਂ ਵਿੱਚ ਇੱਕ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਦੀ ਚੋਣ ਕਰਨੀ ਚਾਦੀਦੀ ਹੈ,ਜੋ ਸਮਾਜ ਲਈ ਚੰਗੇ ਕੰਮ ਕਰ ਸਕੇ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕੀਤੇ ਜਾ ਗਏ ਹਨ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣ ਲਈ ਸੁਪਰ ਮਾਡਲ ਪੋਲਿੰਗ ਬੂਥ, ਮਾਡਲ ਪੋਲਿੰਗ ਬੂਥ, ਗ੍ਰੀਨ ਪੋਲਿੰਗ ਬੂਥ, ਪਿੰਕ ਬੂਥ ਅਤੇ ਯੂਥ ਮੈਨੇਜਡ ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ।ਇਸ ਮੌਕੇ ਡਿਪਟੀ ਡੀ.ਈ.ਓ. ਸ. ਬਲਰਾਜ ਸਿੰਘ, ਪ੍ਰਿੰਸੀਪਲ ਸੁਨੀਲ ਗੁਪਤਾ, ਪ੍ਰਦੀਪ ਕਾਲੀਆ,ਜ਼ਿਲ੍ਹਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ,ਪੰਕਜ ਕੁਮਾਰ ਅਤੇ ਆਸ਼ੂ ਧਵਨ ਵੀ ਹਾਜ਼ਰ ਸਨ।