ਕੀਮਤੀ ਯਾਦਾਂ ਬਿਖੇਰਦਾ ਸਮਾਪਤ ਹੋਇਆ ਦੋ ਰੋਜ਼ਾ ਓਪਨ ਯੁਵਕ ਮੇਲਾ

ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ ‘ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ।

ਉਕਤ ਦੀ ਲਗਾਤਾਰਤਾ ਵਿੱਚ ਸ.ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਅਤੇ ਚਰਨਜੀਤ ਸਿੰਘ ਚੰਨੀ, ਵਾਈਸ ਚਾਂਸਲਰ ਸੀ.ਟੀ. ਯੂਨੀਵਰਸਿਟੀ, ਲੁਧਿਆਣਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ਦੇ ਦੋ ਰੋਜ਼ਾ ਓਪਨ ਯੁਵਕ ਮੇਲਾ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਰੰਗਾਰੰਗ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।

ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਪਹਿਲੇ ਦਿਨ ਇਸ ਮੇਲੇ ਵਿੱਚ ਕਰਵਾਏ ਗਏ ਮੁਕਾਬਲਿਆਂ ਵਿੱਚ ਭੰਗੜੇ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਸ.ਸ. ਸਕੂਲ ਲੁਧਿਆਣਾ, ਲੁੱਡੀ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ  ਐਸ.ਸੀ.ਡੀ. ਕਾਲਜ ਲੁਧਿਆਣਾ, ਭਾਸ਼ਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਕਿਰਤੀ ਕੁਮਾਰੀ, ਵਾਰ ਗਾਇਣ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ, ਕਵੀਸ਼ਰੀ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ, ਲੋਕ ਸਾਜ਼ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ ਗੁੱਜਰਖਾਨ ਕੈਂਪਸ, ਪੋਸਟਰ ਬਣਾਉਣ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ, ਮਹਿੰਦੀ ਲਗਾਉਣ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮਨ, ਕਲੇਅ ਮਾਡਲਿੰਗ ਵਿੱਚ ਪਹਿਲਾ ਸਥਾਨ ਬੀ.ਸੀ.ਐਮ. ਕਾਲਜ ਆਫ ਐਜ਼ੂਕੇਸ਼ਨ, ਰੰਗੋਲੀ ਬਣਾਉਣ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ, ਕਲਾਜ਼ ਬਣਾਉਣ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ ਨੇ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵੱਖ-ਵੱਖ ਉਮੀਦਵਾਰਾਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮਾਂ ਤੇ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ ਗਈ।


ਯੁਵਕ ਮੇਲੇ ਦੇ ਦੂਸਰੇ ਦਿਨ ਸੀ ਟੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਸ. ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਵਿਰਸਾ ਬਹੁਤ ਹੀ ਅਮੀਰ ਵਿਰਸਾ ਹੈ ਅਤੇ ਅੱਜ ਦੇ ਨੌਜਵਾਨਾਂ ਨੂੰ ਇਸ ਅਮੀਰ ਵਿਰਸੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ।

ਹੋਰ ਖ਼ਬਰਾਂ :-  ਸਪੀਕਰ ਸੰਧਵਾਂ ਦੀ ਹਾਜ਼ਰੀ ਵਿੱਚ ਆਰੇਵਾਲਾ ਨੇ ਸੰਭਾਲਿਆ ਚੇਅਰਮੈਨ ਦਾ ਅਹੁਦਾ

ਮੇਲੇ ਦੇ ਦੂਸਰੇ ਦਿਨ ਕਰਵਾਏ ਗਏ ਮੁਕਾਬਲਿਆਂ ਵਿੱਚ ਗਿੱਧੇ ਵਿੱਚ ਪਹਿਲਾ ਸਥਾਨ ਲੋਕ ਕਲਾਕਾਰ ਸੱਥ ਲੁਧਿਆਣਾ, ਰਵਾਇਤੀ ਲੋਕ-ਗੀਤ (ਲੰਮੀਆਂ ਹੇਕਾਂ ਵਾਲੇ) ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮਨ, ਗੱਤਕੇ ਵਿੱਚ ਪਹਿਲਾ ਸਥਾਨ ਨਾਈਟਿੰਗੇਲ ਸਸ ਸਕੂਲ, ਲੁਧਿਆਣਾ, ਪੁਰਾਤਨ ਪਹਿਰਾਵਾ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮਨ, ਪੀੜੀ ਬੁਨਣਾ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮਨ, ਨਾਲਾ ਬੁਨਣਾ ਵਿੱਚ ਪਹਿਲਾ ਸਥਾਨ ਐੱਸ.ਡੀ.ਪੀ. ਕਾਲਜ ਫਾਰ ਵਿਮਨ, ਛਿੱਕੂ ਬਣਾਉਣ ਵਿੱਚ ਪਹਿਲਾ ਸਥਾਨ ਆਰਿਆ ਗਰਲਜ਼ ਕਾਲਜ, ਭੰਡ ਮੁਕਾਬਲਿਆਂ ਵਿੱਚ ਪਹਿਲਾ ਸਥਾਨ  ਰਾਮਗੜ੍ਹੀਆ ਗਰਲਜ਼ ਕਾਲਜ ਫਾਰ ਵਿਮਨ, ਮੋਨੋ ਐਕਟਿੰਗ ਵਿੱਚ ਪਹਿਲਾ ਸਥਾਨ ਆਰਿਆ ਕਾਲਜ ਲੁਧਿਆਣਾ, ਗਰੁੱਪ ਲੋਕ ਗੀਤ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ ਫਾਰ ਵਿਮਨ, ਕਲੀ ਵਿੱਚ ਪਹਿਲਾ ਸਥਾਨ ਓਪਨ ਸੋਰਸਜ਼ ਜਰਗ, ਪੱਖੀ ਬੁਨਣਾ ਵਿੱਚ ਪਹਿਲਾ ਸਥਾਨ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮਨ ਝਾੜ ਸਾਹਿਬ, ਫੁਲਕਾਰੀ ਕੱਢਣ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ ਨੇ ਹਾਸਲ ਕੀਤਾ।

ਯੁਵਕ ਮੇਲੇ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਭਾਗੀਦਾਰਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।


ਸੀ ਟੀ ਯੂਨੀਵਰਸਿਟੀ, ਲੁਧਿਆਣਾ ਦੇ ਯੂਥ ਵੈਲਫੇਅਰ ਅਫਸਰ ਇੰਜੀ: ਦਵਿੰਦਰ ਸਿੰਘ ਦਾ ਇਸ ਮੇਲੇ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਇਸ ਇਸ ਮੇਲੇ ਵਿੱਚ ਸ਼੍ਰੀਮਤੀ ਜਸਵਿੰਦਰ ਕੌਰ, ਸੀ ਟੀ ਯੂਨੀਵਰਸਿਟੀ ਦੇ ਕੌਮੀ ਸੇਵਾ ਯੋਜਨਾ ਪ੍ਰੋਗਰਾਮ ਅਫਸਰ ਸ. ਹਰਵਿੰਦਰ ਸਿੰਘ, ਸੁਪਰਜੀਤ ਕੌਰ, ਅੰਜੂ ਬਾਲਾ, ਲਖਵੀਰ ਸਿੰਘ, ਡਾ. ਨਿਧੀ, ਹਰਸ਼ਰਨ ਕੌਰ, ਕਿਰਨਜੀਤ ਕੌਰ, ਹਰਜੀਤ ਅਰੋੜਾ ਤੇ ਹੋਰ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰਾਂ ਅਤੇ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ।

dailytweetnews.com

Leave a Reply

Your email address will not be published. Required fields are marked *