ਜ਼ਿਲ੍ਹਾ ਖ਼ਜਾਨਾ ਦਫਤਰ, ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜ੍ਹੀ ਗਈ ਸੀਨੀਅਰ ਸਹਾਇਕ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ

Punjab Finance, Planning, Excise and Taxation Minister Advocate Harpal Singh Cheema

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਹੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ, ਜਿਸ ਨੂੰ ਬੀਤੇ ਦਿਨ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਵੀ ਪੰਜਾਬ ਦੇ ਨਾਗਰਿਕਾਂ ਪ੍ਰਤੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਦੀ ਸਥਾਪਨਾ ਲਈ ਵਿਆਪਕ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਿਫਤਾਰੀ 12 ਮਾਰਚ, 2024 ਨੂੰ ਹੋਈ ਸੀ, ਅਤੇ ਇਸ ਵਿਭਾਗੀ ਕਾਰਵਾਈ ਕਰਦੇ ਹੋਏ ਉਕਤ ਕਰਮਚਾਰਨ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਸ ਕਰਮਚਾਰਨ ਦਾ ਹੈੱਡਕੁਆਟਰ ਜ਼ਿਲ੍ਹਾ ਖਜ਼ਾਨਾ ਦਫ਼ਤਰ, ਤਰਨਤਾਰਨ ਵਿਖੇ ਨਿਸ਼ਚਿਤ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਸਿਰਫ਼ ਇੱਕ ਨਾਅਰਾ ਨਹੀਂ ਬਲਕਿ ਇੱਕ ਠੋਸ ਕਾਰਜ ਯੋਜਨਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਹੇਰਾਫੇਰੀਆਂ ਅਤੇ ਭ੍ਰਿਸ਼ਟਾਚਾਰ ਵਿੱਚ ਫਸੇ ਲੋਕਾਂ ਨੂੰ ਕਾਨੂੰਨ ਦੀ ਪੂਰੀ ਤਾਕਤ ਦਾ ਸਾਹਮਣਾ ਕਰਨਾ ਪਵੇਗਾ, ਭਾਵੇਂ ਉਹਨਾਂ ਦਾ ਕੋਈ ਵੀ ਅਹੁਦਿਆਂ ਜਾਂ ਰੁਤਬਾ ਹੋਵੇ।  ਉਨ੍ਹਾਂ ਕਿਹਾ ਕਿ ਹੁਣ ਭ੍ਰਿਸ਼ਟਾਚਾਰੀਆਂ ਦੇ ਦਿਨ ਗਿਣੇ-ਮਿਣੇ ਹਨ ਕਿਉਂਕਿ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਸਰਗਰਮੀ ਨਾਲ ਜਾਂਚ ਕਰਦਿਆਂ ਮੁਕੱਦਮੇ ਚਲਾ ਰਹੀ ਹੈ, ਜਿਸ ਤੋਂ ਇਹ ਠੋਸ ਸੰਕੇਤ ਮਿਲਦਾ ਹੈ ਕਿ ਜਵਾਬਦੇਹੀ ਦਾ ਦੌਰ ਸ਼ੁਰੂ ਹੋ ਗਿਆ ਹੈ।

ਭ੍ਰਿਸ਼ਟਾਚਾਰ ਮੁਕਤ ਪੰਜਾਬ ਸਿਰਜਣ ਦੇ ਮਿਸ਼ਨ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਮਾਨਦਾਰੀ ਨੂੰ ਬਰਕਰਾਰ ਰੱਖਣ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਹਰੇਕ ਵਿਅਕਤੀ ਦੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਭ੍ਰਿਸ਼ਟ ਗਤੀਵਿਧੀਆਂ ਦੀ ਰਿਪੋਰਟ ਕਰਨਾ, ਨਿੱਜੀ ਅਤੇ ਪੇਸ਼ੇਵਰ ਵਿਹਾਰ ਵਿੱਚ ਨੈਤਿਕ ਮਾਪਦੰਡਾਂ ਦੀ ਪਾਲਣਾ ਕਰਨਾ ਅਤੇ ਪਾਰਦਰਸ਼ਤਾ ਦੀ ਵਕਾਲਤ ਕਰਨਾ ਅਜਿਹੇ ਕੁਝ ਤਰੀਕੇ ਹਨ ਜਿਨ੍ਹਾਂ ਨਾਲ ਆਮ ਜਨਤਾ ਸਰਕਾਰ ਦੀ ਪਹਿਲਕਦਮੀ ਦਾ ਸਮਰਥਨ ਕਰ ਸਕਦੀ ਹੈ।

dailytweetnews.com

Leave a Reply

Your email address will not be published. Required fields are marked *