ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-08-2026 ਅੰਗ 716

ਟੋਡੀ ਮਃ ੫

॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥

ਅਰਥ:- ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ। ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ। ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ। ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ। (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ।੧। ਹੇ ਨਾਨਕ! ਆਖ-ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ। (ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ, (ਮਾਨੋ) ਕ੍ਰੋੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ।੨।੫।੨੪।

ਹੋਰ ਖ਼ਬਰਾਂ :-  ਗੈਂਗਸਟਰਾਂ ’ਤੇ ਵਾਰ ਦਾ 57ਵਾਂ ਦਿਨ: ਪੰਜਾਬ ਪੁਲਿਸ ਨੇ 541 ਥਾਈਂ ਕੀਤੀ ਛਾਪੇਮਾਰੀ ; 179 ਗ੍ਰਿਫ਼ਤਾਰ

ਵਾਹਿਗੁਰੂ ਜੀ ਕਾ ਖਾਲਸਾ !!

  ਵਾਹਿਗੁਰੂ ਜੀ ਕੀ ਫਤਹਿ !!

Leave a Reply

Your email address will not be published. Required fields are marked *