ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ

Punjab Police got big success against drug traffickers

ਚੰਡੀਗੜ੍ਹ, 27 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 219ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 608 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਹੋਰ ਖ਼ਬਰਾਂ :-  World Cup 2023: ਵਿਸ਼ਵ ਕੱਪ 2023 ‘ਚ ਹਾਰ ਤੋਂ ਬਾਅਦ ਟੀਮ ਇੰਡੀਆ ਦੀਆਂ ਅੱਖਾਂ ਨਮ, ਸ਼ਾਹਰੁਖ ਖਾਨ ਨੇ ਕ੍ਰਿਕਟਰਾਂ ਲਈ ਬੋਲੀ ਇਹ ਗੱਲ…

219ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 397 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,327 ਹੋ ਗਈਆਂ।

ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

 

Leave a Reply

Your email address will not be published. Required fields are marked *