ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਗਿਆ ਈ.ਸੀ.ਸੀ.ਈ ਦਿਵਸ

ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਗਿਆ ਈ.ਸੀ.ਸੀ.ਈ ਦਿਵਸ

ਫ਼ਰੀਦਕੋਟ, 21 ਅਗਸਤ –  ਸਮਾਜਿਕ ਸੁਰੱਖਿਆ,  ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ. ਦਿਵਸ  (ਅਰਲੀ ਚਾਇਲਡ ਹੁਡ ਕੇਅਰ ਐਂਡ ਐਜੂਕੇਸ਼ਨ ਡੇਅ) ਮਨਾਇਆ ਗਿਆ।
ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਖਾਸ ਕਰਕੇ ਭਾਵਨਾਤਮਿਕ ਵਿਕਾਸ ਨੂੰ ਕੇਂਦਰ ਵਿੱਚ ਰੱਖਦਿਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਬੱਚਿਆਂ ਨੂੰ ਆਪਣੀਆਂ ਭਾਵਨਾਵਾਂ ਨੂੰ ਪਛਾਣਨ, ਸਮਝਣ ਅਤੇ ਉਨ੍ਹਾਂ ਦਾ ਸਹੀ ਢੰਗ ਨਾਲ ਪ੍ਰਗਟਾਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨਾਲ ਖੇਡਾਂ, ਕਹਾਣੀਆਂ, ਗੀਤਾਂ, ਰੋਲ-ਪਲੇਅ, ਚਿੱਤਰਕਾਰੀ ਅਤੇ ਸਮੂਹ ਗਤੀਵਿਧੀਆਂ ਰਾਹੀਂ ਖੁਸ਼ੀ, ਦੁੱਖ, ਗੁੱਸਾ, ਡਰ ਅਤੇ ਪਿਆਰ ਵਰਗੀਆਂ ਵੱਖ-ਵੱਖ ਭਾਵਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਰਤਨਦੀਪ ਸੰਧੂ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਦੇ ਭਾਵਨਾਤਮਿਕ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਬੱਚਿਆਂ ਨੂੰ ਆਪਣੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਕਾਰਾਤਮਕ ਢੰਗ ਨਾਲ ਪ੍ਰਗਟ ਕਰਨ ਲਈ ਉਚਿਤ ਮਾਹੌਲ ਦੇਣ ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਸੰਵੇਦਨਸ਼ੀਲਤਾ ਅਤੇ ਸਮਾਜਿਕ ਹੁਨਰਾਂ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਮੁੱਢਲੇ ਵਿਕਾਸ ਦੀ ਮਜ਼ਬੂਤ ਨੀਂਹ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਈ.ਸੀ.ਸੀ.ਈ. ਡੇਅ ਦੇ ਮੌਕੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੇ ਨਾਲ-ਨਾਲ ਮਾਪਿਆਂ ਨੂੰ ਵੀ ਬੱਚਿਆਂ ਦੇ ਭਾਵਨਾਤਮਿਕ ਵਿਕਾਸ ਪ੍ਰਤੀ ਜਾਗਰੂਕ ਕੀਤਾ ਗਿਆ। ਬੱਚਿਆਂ ਵਿੱਚ ਆਪਸੀ ਸਹਿਯੋਗ, ਸਾਂਝ ਪਾਉਣ, ਧੀਰਜ, ਆਤਮ-ਵਿਸ਼ਵਾਸ ਅਤੇ ਸੰਵੇਦਨਸ਼ੀਲਤਾ ਵਰਗੇ ਗੁਣ ਵਿਕਸਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।
ਵਿਭਾਗ ਵੱਲੋਂ ਬੱਚਿਆਂ ਦੇ ਸਿਹਤ, ਪੋਸ਼ਣ, ਸਿੱਖਿਆ ਅਤੇ ਸਮਾਜਿਕ-ਭਾਵਨਾਤਮਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਈ.ਸੀ.ਸੀ.ਈ. ਦਿਵਸ ਦੀਆਂ ਗਤੀਵਿਧੀਆਂ ਨੂੰ ਮਹੱਤਵਪੂਰਨ ਕਦਮ ਦੱਸਿਆ ਗਿਆ।

ਹੋਰ ਖ਼ਬਰਾਂ :-  ਅੰਮ੍ਰਿਤਸਰ ਵਿੱਚ ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ

Leave a Reply

Your email address will not be published. Required fields are marked *