ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ:                     ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਾਤਾਵਰਣ ਸਾਫ ਸੁਥਰਾ ਅਤੇ ਆਮ ਵਰਗਾ ਬਣਾਈ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ।ਉਹਨਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ਤਰੀਕਿਆਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।
                  ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ, ਪਸ਼ੂ—ਪੰਛੀਆਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ *ਤੇ ਵੀ ਪੈਂਦਾ ਹੈ ਅਤੇ ਜ਼ਮੀਨ ਵਿਚ ਮੌਜੂਦ ਮਿੱਤਰ ਕੀੜੇ ਅਤੇ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਕੁਦਰਤੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਖ਼ਰਾਬ ਕਰਦਾ ਹੈ ਅਤੇ ਸਾਹ ਸਬੰਧੀ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।
                  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਨਾਲ ਜ਼ਮੀਨ ਵਿਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਅਤੇ ਮਿੱਟੀ ਦੀ ਗੁਣਵੱਤਾ ਵਿਚ ਸੁਧਾਰ ਹੁੰਦਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ 

ਹੋਰ ਖ਼ਬਰਾਂ :-  ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Leave a Reply

Your email address will not be published. Required fields are marked *