ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ: ਅਮਨ ਅਰੋੜਾ

ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ: ਅਮਨ ਅਰੋੜਾ

ਸੁਨਾਮ, 09 ਅਗਸਤ:     ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਕੋਟੜਾ ਅਮਰੂ ਵਿਖੇ 8 ਪਿੰਡਾਂ ਦੀਆਂ ਪੰਚਾਇਤਾਂ ਨੂੰ ਕਰੀਬ 60 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਹਿਰਾਂ ਦਾ ਵਿਕਾਸ ਕਰਨਾ ਨਹੀਂ, ਸਗੋਂ ਪਿੰਡਾਂ ਨੂੰ ਵੀ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਡਾਂ, ਸਿੱਖਿਆ, ਸਿਹਤ, ਪਾਣੀ, ਸਫ਼ਾਈ ਅਤੇ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਿੰਡ ਸ਼ੇਰੋਂ ਵਿਖੇ ਵਾਲੀਬਾਲ ਗਰਾਊਂਡ ਬਣਾਉਣ ਲਈ 5 ਲੱਖ ਰੁਪਏ ਅਤੇ ਜੱਸੂ ਪੱਤੀ ਦੀ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਅਤੇ ਫ਼ਰਸ਼ ਲਈ 5 ਲੱਖ ਰੁਪਏ ਦਿੱਤੇ ਗਏ ਹਨ। 

ਇਸੇ ਤਰ੍ਹਾਂ ਨਮੋਲ ਵਿਖੇ ਰੋਮਾਣਾ ਪੱਤੀ ਦੇ ਦਰਵਾਜ਼ੇ ਦੀ ਮੁਰੰਮਤ ਲਈ 3 ਲੱਖ ਰੁਪਏ, ਬਾਬਾ ਮੋਤੀ ਮਹਿਰਾ ਧਰਮਸ਼ਾਲਾ ਵਿੱਚ ਕਮਰਾ ਬਣਾਉਣ ਲਈ 4 ਲੱਖ ਰੁਪਏ ਅਤੇ ਸਟੀਲ ਵਾਟਰ ਟੈਂਕਰ ਲਈ 3.25 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕਲਾਂ ਵਿਖੇ ਪੁਰਾਣੇ ਕਮਿਊਨਿਟੀ ਹਾਲ ਵਿੱਚ ਸ਼ੈੱਡ ਪਾਉਣ ਲਈ 4 ਲੱਖ ਰੁਪਏ ਅਤੇ ਵਿਸ਼ਵਕਰਮਾ ਧਰਮਸ਼ਾਲਾ ਵਿੱਚ ਕਮਰਾ ਬਣਾਉਣ ਲਈ 5 ਲੱਖ ਰੁਪਏ ਦਿੱਤੇ ਗਏ ਹਨ। 

ਬੀਰ ਕਲਾਂ ਵਿਖੇ ਸਟੀਲ ਵਾਟਰ ਟੈਂਕਰ ਲਈ 3.25 ਲੱਖ ਰੁਪਏ ਅਤੇ ਨਵਾਂ ਪਾਰਕ ਤੇ ਟਰੈਕ ਬਣਾਉਣ ਲਈ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸੇ ਤਰ੍ਹਾਂ ਝਾੜੋਂ ਵਿਖੇ ਸ੍ਰੀ ਵਾਲਮੀਕਿ ਧਰਮਸ਼ਾਲਾ ਵਿੱਚ ਕਮਰਾ ਬਣਾਉਣ ਲਈ 4 ਲੱਖ ਰੁਪਏ ਅਤੇ ਆਂਗਣਵਾੜੀ ਕੇਂਦਰ ਵਿੱਚ ਦੀਵਾਰ, ਗੇਟ ਅਤੇ ਫ਼ਰਸ਼ ਬਣਾਉਣ ਲਈ 2.50 ਲੱਖ ਰੁਪਏ ਦਿੱਤੇ ਗਏ ਹਨ। 

ਹੋਰ ਖ਼ਬਰਾਂ :-  ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਸਖ਼ਤ

ਕੋਟੜਾ ਅਮਰੂ ਵਿਖੇ ਸਟੀਲ ਵਾਟਰ ਟੈਂਕਰ ਲਈ 3.25 ਲੱਖ ਰੁਪਏ ਅਤੇ ਹਰਜਸ ਧਰਮਸ਼ਾਲਾ ਵਿੱਚ ਕਮਰੇ ਦਾ ਲੈਂਟਰ ਪਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਭਗਵਾਨਪੁਰਾ ਵਿਖੇ ਗਲੀ ਦੇ ਨਿਰਮਾਣ ਲਈ 2.30 ਲੱਖ ਰੁਪਏ ਅਤੇ ਮਿਰਜ਼ਾ ਪੱਤੀ ਵਿਖੇ ਜੰਡੀ ਵਿਹੜੇ ਦੀ ਐੱਸ.ਸੀ. ਧਰਮਸ਼ਾਲਾ, ਮਜ਼੍ਹਬੀ ਸਿੱਖ ਧਰਮਸ਼ਾਲਾ ਅਤੇ ਅੱਡੇ ਕੋਲ ਸਥਿਤ ਐੱਸ.ਸੀ. ਧਰਮਸ਼ਾਲਾ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਲਈ 4.75 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਖੇਡ ਸਹੂਲਤਾਂ ਵਿਕਸਿਤ ਕਰਨ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡ ਮੈਦਾਨਾਂ, ਪਾਰਕਾਂ ਅਤੇ ਹੋਰ ਜਨਤਕ ਸਹੂਲਤਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਧਰਮਸ਼ਾਲਾਵਾਂ, ਕਮਿਊਨਿਟੀ ਹਾਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਵੀਨੀਕਰਨ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਾਣੀ ਦੀ ਸਹੂਲਤ ਲਈ ਸਟੀਲ ਵਾਟਰ ਟੈਂਕਰ ਮੁਹੱਈਆ ਕਰਵਾਉਣ ਨਾਲ ਪਿੰਡ ਵਾਸੀਆਂ ਨੂੰ ਮਹੱਤਵਪੂਰਨ ਸਹੂਲਤ ਮਿਲੇਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਹਲਕੇ ਦੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਉਹ ਨਿੱਜੀ ਤੌਰ ’ਤੇ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ ਅਤੇ ਲੋਕਾਂ ਵੱਲੋਂ ਰੱਖੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਬਿੰਦੂ ਆਮ ਲੋਕ ਹਨ ਅਤੇ ਸਰਕਾਰ ਵੱਲੋਂ ਵਿਕਾਸ ਦੇ ਲਾਭ ਪਿੰਡਾਂ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ। 

Leave a Reply

Your email address will not be published. Required fields are marked *