ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਚੰਡੀਗੜ੍ਹ, 3 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਪ੍ਰਗਟ ਹੋਣਾ ਧਰਮ ਅਤੇ ਸੱਚ ਦੀ ਸਦੀਵੀ ਜਿੱਤ ਦਾ ਪ੍ਰਤੀਕ ਹੈ, ਜੋ ਮਨੁੱਖਤਾ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦਾ ਸੁੱਚਲ ਸੁਨੇਹਾ ਦਿੰਦਾ ਹੈ।

ਸਪੀਕਰ ਨੇ ਲੋਕਾਂ ਨੂੰ ਭਗਵਾਨ ਕ੍ਰਿਸ਼ਨ ਵੱਲੋਂ ਦਿਖਾਏ ਗਏ ਧਾਰਮਿਕਤਾ, ਪਿਆਰ ਅਤੇ ਕਰੁਣਾ ਦੇ ਮਾਰਗ ’ਤੇ ਚੱਲਣ  ਲਈ ਕਿਹਾ। ਉਨ੍ਹਾਂ ਸਾਰਿਆਂ ਨੂੰ ਆਪਸ ਵਿੱਚ ਪਿਆਰ ਨਾਲ ਰਹਿਣ, ਸ਼ਾਂਤੀ ਅਤੇ ਭਾਈਚਾਰੇ ਵਾਲਾ ਸਦਾਚਾਰਕ ਜੀਵਨ ਜੀਉਣ ਦੀ ਵੀ ਅਪੀਲ ਕੀਤੀ।

ਹੋਰ ਖ਼ਬਰਾਂ :-  CM Bhagwant Mann launches WhatsApp number to facilitate NRIs for keeping track on their land records and complaints

ਇਸ ਪਵਿੱਤਰ ਦਿਨ ਦੀ ਅਧਿਆਤਮਿਕ ਅਹਿਮੀਅਤ ’ਤੇ ਵਿਚਾਰ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਹਰ ਕਿਸੇ ਨੂੰ ਆਪਣੇ ਅੰਦਰ ਬ੍ਰਹਮ ਪ੍ਰਕਾਸ਼ ਨੂੰ ਅਨੁਭਵ ਕਰਨ ਲਈ ਪ੍ਰੇਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੁੱਚਾ ਅਧਿਆਤਮਿਕ ਸਬੰਧ ਸਿਰਫ਼ ਸੱਚੀ ਸ਼ਰਧਾ ਅਤੇ ਪੂਜਾ ਰਾਹੀਂ ਹੀ ਪ੍ਰਾਪਤ ਹੋ ਸਕਦਾ ਹੈ।

ਸਪੀਕਰ ਨੇ ਕਿਹਾ, ‘‘ਇਹ ਪਵਿੱਤਰ ਦਿਨ ਸਾਨੂੰ ਉਸ ਅਕਾਲ ਪੁਰਖ ਦਾ ਨਿਰੰਤਰ ਸਿਮਰਨ ਕਰਨ ਅਤੇ ਉਸਦੀ ਯਾਦ ਵਿੱਚ ਆਪਣਾ ਜੀਵਨ ਬਿਤਾਉਣ ਲਈ ਪ੍ਰੇਰਦਾ ਹੈ।’’ ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਹਮੇਸ਼ਾ ਨੇਕ ਇਰਾਦੇ ਰੱਖਣੇ ਚਾਹੀਦੇ ਹਨ ਅਤੇ ਕਦੇ ਵੀ ਕਿਸੇ ਵਿਰੁੱਧ ਨਫ਼ਰਤ, ਈਰਖਾ ਜਾਂ ਮੰਦੀ ਭਾਵਨਾ ਨਹੀਂ ਰੱਖਣੀ ਚਾਹੀਦੀ।

 

Leave a Reply

Your email address will not be published. Required fields are marked *