ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ

ਮੁੱਖ ਮੰਤਰੀ ਦਫ਼ਤਰ, ਪੰਜਾਬ

ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ

ਵਿਆਪਕ ਪੱਧਰ ਉਤੇ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਬਠਿੰਡਾ ਸੰਸਦੀ ਹਲਕੇ ਦੀ ਹੋਵੇਗੀ ਕਾਇਆਕਲਪ

ਮੌੜ (ਬਠਿੰਡਾ), 17 ਦਸੰਬਰ
ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1125 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਦਕਿ ਕੁਝ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦਾ ਆਗਾਜ਼ ਹੋਵੇਗਾ।
ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਬਠਿੰਡਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤਿ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਨੇ ਮੁਲਤਾਨੀਆ ਅਤੇ ਜਨਤਾ ਨਗਰ ਵਿਖੇ 88.94 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਅਤੇ ਅਮਰਪੁਰਾ ਬਸਤੀ ਵਿਖੇ 49.15 ਕਰੋੜ ਰੁਪਏ ਦੀ ਰੇਲਵੇ ਓਵਰ ਬ੍ਰਿਜ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 94.11 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਖੇ ਰਿੰਗ ਰੋਡ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।
ਦੋਵਾਂ ਮੁੱਖ ਮੰਤਰੀਆਂ ਨੇ 12.78 ਕਰੋੜ ਰੁਪਏ ਦੀ ਲਾਗਤ ਨਾਲ ਮਲੋਟ-ਬਾਦਲ ਸੜਕ ਨੂੰ ਦੁਬਾਰਾ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਬਠਿੰਡਾ ਵਾਸੀਆਂ ਨੂੰ 27.15 ਕਰੋੜ ਰੁਪਏ ਦੀ ਲਾਗਤ ਵਾਲੇ ਬਹੁ-ਮੰਤਵੀ ਆਡੀਟੋਰੀਅਮ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ 15.61 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।
ਦੋਵਾਂ ਮੁੱਖ ਮੰਤਰੀਆਂ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 6.87 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਗੋਨਿਆਣਾ ਮੰਡੀ ਵਿੱਚ 2.99 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦੀ ਇਮਾਰਤ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਤਲਵੰਡੀ ਸਾਬੋ ਅਤੇ ਰਾਮਾ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਦੇ 20.07 ਕਰੋੜ ਰੁਪਏ ਦੇ ਪ੍ਰੋਜੈਕਟ ਵੀ ਤੋਹਫੇ ਵਿੱਚ ਦਿੱਤੇ।
ਦੋਵਾਂ ਮੁੱਖ ਮੰਤਰੀਆਂ ਨੇ ਤਲਵੰਡੀ ਸਾਬੋ ਵਿਖੇ 6.62 ਕਰੋੜ ਰੁਪਏ ਦੀ ਲਾਗਤ ਵਾਲੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਹਸਪਤਾਲ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਨਵੀਂ ਇਮਾਰਤ ਬਣਾਉਣ ਲਈ 5.98 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੌੜ ਵਿਖੇ 23.91 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ।
ਦੋਵਾਂ ਮੁੱਖ ਮੰਤਰੀਆਂ ਨੇ 2.30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਬਾਲਿਆਂਵਾਲੀ ਦੀ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਨੇ ਨਥਾਣਾ ਵਿੱਚ 29.09 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਬ-ਤਹਿਸੀਲ ਨਥਾਣਾ ਦੀ 2.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।

ਹੋਰ ਖ਼ਬਰਾਂ :-  ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ


ਦੋਵਾਂ ਮੁੱਖ ਮੰਤਰੀਆਂ ਨੇ ਆਲੂਆਂ ਦੇ ਭੰਡਾਰਨ ਲਈ ਕਿਸਾਨਾਂ ਦੀ ਸਹੂਲਤ ਲਈ ਪ੍ਰਬੰਧ ਕਰਨ ਵਾਸਤੇ 14.96 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਰਾਮਪੁਰਾ ਫੂਲ ਵਿਖੇ ਉਪ ਮੰਡਲ ਦਫ਼ਤਰ ਦੀ 7.51 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬੋਰੋਵਾਲ ਵਿਖੇ 25.69 ਕਰੋੜ ਰੁਪਏ ਦੀ ਲਾਗਤ ਨਾਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਸੀ-ਪਾਈਟ ਪ੍ਰੋਜੈਕਟ ਸਥਾਪਤ ਕਰਨ ਦਾ ਵੀ ਐਲਾਨ ਕੀਤਾ।
ਦੋਵਾਂ ਮੁੱਖ ਮੰਤਰੀਆਂ ਨੇ 4.26 ਕਰੋੜ ਰੁਪਏ ਦੀ ਲਾਗਤ ਨਾਲ ਬੁਢਲਾਡਾ-ਸੁਨਾਮ ਸੜਕ ਨੂੰ ਚੌੜਾ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਮਾਨਸਾ ਵਿੱਚ 6.93 ਕਰੋੜ ਰੁਪਏ ਦੀ ਲਾਗਤ ਨਾਲ ਸੀਨੀਅਰ ਸਿਟੀਜ਼ਨਜ਼ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਤਕਨੀਕੀ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਲਈ ਢੈਪਈ ਵਿਖੇ 6.42 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ. ਦਾ ਪ੍ਰਾਜੈਕਟ ਵੀ ਦਿੱਤਾ।
ਦੋਵਾਂ ਮੁੱਖ ਮੰਤਰੀਆਂ ਨੇ ਮਾਨਸਾ ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਕਈ ਸੜਕਾਂ ਦੀ ਮੁਰੰਮਤ ਕਰਨ ਲਈ 2.65 ਕਰੋੜ ਰੁਪਏ ਦੇ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤੇ। ਉਨ੍ਹਾਂ ਨੇ ਸਰਦੂਲਗੜ੍ਹ-ਮਾਨਸਾ-ਰੋੜੀ ਵਿਚਕਾਰ 20.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਜਲ ਸਰੋਤ ਵਿਭਾਗ ਲਈ 39.96 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦਾ ਐਲਾਨ ਵੀ ਕੀਤਾ।
ਦੋਵਾਂ ਮੁੱਖ ਮੰਤਰੀਆਂ ਨੇ ਲੰਬੀ ਵਿੱਚ 0.94 ਕਰੋੜ ਦੀ ਲਾਗਤ ਨਾਲ ਸੜਕ ਦੇ ਦੋਵੇਂ ਪਾਸੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ 0.68 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਵੀ ਤੋਹਫੇ ਵਜੋਂ ਦਿੱਤੇ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 573 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।

http://dailytweetnews.COM

Leave a Reply

Your email address will not be published. Required fields are marked *