ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਅੱਜ ਤੀਜੇ ਦਿਨ ਵੀ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਜੰਗੀ ਪੱਧਰ ‘ਤੇ ਸਫ਼ਾਈ ਮੁਹਿੰਮ ਚਲਾਈ ਗਈ ਹੈ।
ਸਫ਼ਾਈ ਮੁਹਿੰਮ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਡੇਰਾ ਬਾਬਾ ਨਾਨਕ ਵਾਸੀਆਂ ਨੂੰ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਅਤੇ ਸਫਾਈ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਜੋ ਥਾਵਾਂ ਸਾਫ਼ ਹੋ ਚੁੱਕੀਆਂ ਹਨ, ਉਨ੍ਹਾਂ ਥਾਵਾਂ ’ਤੇ ਮੁੜ ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ।