ਸਹਿਣਾ ਦੇ ਸਰਬਪੱਖੀ ਵਿਕਾਸ ਲਈ 3 ਕਰੋੜ 74 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਾਰੀ: ਵਿਧਾਇਕ ਉੱਗੋਕੇ

ਸਹਿਣਾ ਦੇ ਸਰਬਪੱਖੀ ਵਿਕਾਸ ਲਈ 3 ਕਰੋੜ 74 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਾਰੀ: ਵਿਧਾਇਕ ਉੱਗੋਕੇ

ਸ਼ਹਿਣਾ, 21 ਅਗਸਤ-       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕੇ ਦੇ ਕਸਬੇ ਸਹਿਣਾ ਵਿਚ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

     ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਅਨਾਜ ਮੰਡੀ ਦੇ ਨਵੇਂ ਸ਼ੈੱਡ ਦੇ ਉਦਘਾਟਨ ਮੌਕੇ ਕੀਤਾ।

 ਓਹਨਾਂ ਕਿਹਾ ਕਿ ਹਲਕੇ ਦੇ ਵੱਡੇ ਪਿੰਡ ਸਹਿਣਾ ਦੇ ਸਰਵਪੱਖੀ ਵਿਕਾਸ ਲਈ 3 ਕਰੋੜ 74 ਲੱਖ 97 ਹਜ਼ਾਰ ਰੁਪਏ ਦੇ ਵਿਕਾਸ ਪ੍ਰੋਜੈਕਟ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਦਾਣਾ ਮੰਡੀ ਦਾ ਨਵਾਂ ਸ਼ੈੱਡ ਬਣ ਕੇ ਤਿਆਰ ਹੈ ਜਿਸ ਨੂੰ ਲੋਕ ਅਰਪਣ ਕੀਤਾ ਗਿਆ ਹੈ ਅਤੇ ਵੱਖ-ਵੱਖ ਸੜਕਾਂ ਦੇ ਨਿਰਮਾਣ ਸਮੇਤ ਲੋਕਾਂ ਦੀਆਂ ਬੁਨਿਆਦੀ ਲੋੜਾਂ ਨਾਲ ਜੁੜੇ ਅਹਿਮ ਕੰਮ ਸ਼ਾਮਲ ਹਨ ਜੋਕਿ ਕਰਾਏ ਜਾ ਰਹੇ ਹਨ। ਓਹਨਾਂ ਕਿਹਾ ਕਿ ਇਹ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਕਿਸਾਨਾਂ ਅਤੇ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ।

ਹੋਰ ਖ਼ਬਰਾਂ :-  ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ

   ਓਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਕੇ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਜਿੱਥੇ ਪਿੰਡਾਂ ਦਾ ਬੁਨਿਆਦੀ ਢਾਂਚਾ ਸਵਾਰਿਆ ਜਾ ਰਿਹਾ ਹੈ ਓਥੇ ਖੇਡ ਮੈਦਾਨਾਂ, ਸੜਕਾਂ ਸਮੇਤ ਅਨੇਕਾਂ ਕੰਮ ਕਰਵਾਏ ਜਾ ਰਹੇ ਹਨ। ਓਹ ਖੁਦ ਹਲਕੇ ਦੇ ਕੰਮਾਂ ਅਤੇ ਲੋਕ ਸੇਵਾ ਨੂੰ ਤਰਜੀਹ ਦਿੰਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਡਟੇ ਹੋਏ ਹਨ। 

Leave a Reply

Your email address will not be published. Required fields are marked *